Punjab
ਕਿਸਾਨਾਂ ਵਲੋਂ ਚੰਡੀਗੜ੍ਹ ਧਰਨੇ ਦਾ ਐਲਾਨ, ਕਈ ਕਿਸਾਨ ਆਗੂ ਕੀਤੇ ਨਜ਼ਰਬੰਦ
ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਹੈ। ਕਿਸਾਨਾਂ ਨੇ ਚੰਡੀਗੜ੍ਹ ਧਰਨੇ ਦਾ ਐਲਾਨ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।ਕਈ ਕਿਸਾਨ ਆਗੂਆਂ ਨੂੰ ਵੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਦੇ ਵਿਰੋਧ ‘ਚ ਕਿਸਾਨਾਂ ਨੇ ਤਰਨਤਾਰਨ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ ਹੈ।
ਦੱਸ ਦਈਏ ਕਿ ਕਿ ਕਈ ਕਿਸਾਨ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕੀਤਾ ਹੈ। ਕਈ ਥਾਵਾਂ ‘ਤੇ ਤੜਕਸਾਰ ਛਾਪੇਮਾਰੀ ਹੋੋਈ ਹੈ। ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ । 16 ਕਿਸਾਨ ਜਥੇਬੰਦੀਆਂ ਇੱਕਠੀਆਂ ਹੋੋ ਗਈਆਂ ਹਨ। ਕਿਸਾਨਾਂ ਵੱਲੋਂ ਕੇਂਦਰ ਤੋੋਂ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਘੱਗਰ ਸਮੇਤ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ । ਹੜ੍ਹਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ। ਮਾਰੇ ਗਏ ਪਸ਼ੂ ਧਨ ਦਾ 1 ਲੱਖ ਰੁਪਏ ਮੁਆਵਜ਼ਾ ਮਿਲੇ । ਢਹਿ ਚੁੱਕੇ ਘਰਾਂ ਦਾ 5 ਲੱਖ ਤੇ ਜਾਨੀ ਨੁਕਸਾਨ ਦਾ 10 ਲੱਖ ਦਿੱਤਾ ਜਾਵੇ।