Uncategorized
ਸੁਪਰੀਮ ਕੋਰਟ ਪਹੁੰਚਿਆ ਚੰਡੀਗੜ੍ਹ ਮੇਅਰ ਚੋਣ ਮਾਮਲਾ, ਅੱਜ ‘ਆਪ’ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਚੰਡੀਗੜ੍ਹ ‘ਚ 30 ਜਨਵਰੀ ਨੂੰ ਮੇਅਰ ਦੀਆਂ ਚੋਣਾਂ ਹੋਈਆਂ ਸੀ, ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇੰਡੀਆ ਅਲਾਇੰਸ ਦੇ ਤਹਿਤ ਚੋਣ ਲੜੀ | ਸੀ 16 ਵੋਟਾਂ ਦੇ ਸਮਰਥਨ ਦੇ ਬਾਵਜੂਦ ਭਾਜਪਾ ਨੇ ਇਹ ਚੋਣ ਜਿੱਤੀ ਸੀ,ਪ੍ਰੀਜ਼ਾਈਡਿੰਗ ਅਫ਼ਸਰ ਨੇ 8 ਵੋਟਾਂ ਰੱਦ ਕਰ ਦਿੱਤੀਆਂ, ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਚੋਣਾਂ ‘ਚ ਧਾਂਦਲੀ ਦਾ ਦੋਸ਼ ਲਗਾਇਆ| ਓਥੇ ਹੀ ਚੰਡੀਗੜ੍ਹ ਮੇਅਰ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ, ਕਿਹਾ ਗਿਆ ਕਿ ਹੁਣ ਕਥਿਤ ਧਾਂਦਲੀ ਦੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ‘ਚ ਹੋਵੇਗੀ|
ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਪਟੀਸ਼ਨ ‘ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਨ ਲਈ ਹਾਮੀ ਭਰੀ, ਇਸ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਨੂੰ ਲੈ ਕੇ ਬਹਿਸ ਹੋ ਸਕਦੀ ਹੈ,ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀ ਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਤਿੰਨ ਮੈਂਬਰੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ, ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ‘ਆਪ’ ਕੌਂਸਲਰ ਕੁਲਦੀਪ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ,ਉਧਰ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ, ਇਸ ਪੂਰੇ ਮਾਮਲੇ ਨੂੰ ਲੈ ਕੇ 2 ਫਰਵਰੀ ਨੂੰ ਆਮ ਆਦਮੀ ਪਾਰਟੀ ਨੇ ਦਿੱਲੀ ‘ਚ ਵੱਡਾ ਪ੍ਰਦਰਸ਼ਨ ਵੀ ਕੀਤਾ|
ਹੁਣ ਆਮ ਆਦਮੀ ਪਾਰਟੀ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੀ ਹੈ, ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਸ ਰੋਸ ਦੇ ਹਿੱਸੇ ਵਜੋਂ ਹਰ ਰੋਜ਼ ਇੱਕ ਕੌਂਸਲਰ ਆਪਣੇ 5 ਸਮਰਥਕਾਂ ਸਮੇਤ ਨਗਰ ਨਿਗਮ ਦੇ ਬਾਹਰ ਧਰਨਾ ਦੇ ਕੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਵਿਰੋਧ ਕਰੇਗਾ|
ਪਟੀਸ਼ਨ ‘ਚ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ, ਚੋਣ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕਰਨ, ਮੇਅਰ ਦੇ ਅਹੁਦਾ ਸੰਭਾਲਣ ‘ਤੇ ਪਾਬੰਦੀ ਲਗਾਉਣ, ਸਮੁੱਚੀ ਚੋਣ ਪ੍ਰਕਿਰਿਆ ‘ਚ ਹੋਈ ਧਾਂਦਲੀ ਦੀ ਜਾਂਚ ਕਰਵਾਉਣ ਅਤੇ ਮੁੜ ਨਿਗਰਾਨੀ ਹੇਠ ਚੋਣਾਂ ਕਰਵਾਉਣ ਦੀਆਂ ਮੰਗਾਂ ਕੀਤੀਆਂ ਨੇ, ਅਤੇ ਨਾਲ ਹੀ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਮੁੜ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ|