Punjab
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ, ਪੜੋ ਸਾਰੀ ਖਬਰ
ਚੰਡੀਗੜ੍ਹ 8 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਹੁਣ 10 ਦਸੰਬਰ ਤੋਂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ| ਓਥੇ ਹੀ CM ਮਾਨ ਨੇ ਕਿਹਾ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ| ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ| ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ‘ਤੇ ਕਾਲ ਕਰ ਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ| ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ SMS ਪ੍ਰਾਪਤ ਹੋਵੇਗਾ| ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ| ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸਬੰਧਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ,,, ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ| ਜਿਸ ਰਾਹੀਂ ਉਹ ਆਪਣੀ ਅਰਜ਼ੀ ‘ਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ| ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਨੇਪਰੇ ਚੜ੍ਹ ਸਕਣ|