News
ਅਕਾਲੀ ਦਲ ਕਦੇ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦਾ: ਚੰਦੂਮਾਜਰਾ

ਨਾਭਾ ਵਿਖੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸਵਰਗੀ ਸਾਬਕਾ ਕੈਬਨਿਟ ਮੰਤਰੀ ਰਾਜਾ ਨਰਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਬਾਰੇ ਬੋਲਦਿਆਂ ਕਿਹਾ, ਕਿ ਪੰਜਾਬ ਪੰਜਾਬੀਅਤ ਨੂੰ ਇਕੱਠਾ ਕਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ‘ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਪਾਣੀਆਂ ਦੇ ਮੁੱਦੇ ਅਤੇ ਨਾਲ ਪੰਜਾਬੀ ਭਾਸ਼ਾ ਦੇ ਨਾਲ ਦਗਾ ਕਮਾਇਆ ਹੈ।

ਕਾਂਗਰਸ ਪਾਰਟੀ ਨੇ ਟੈਂਕਾਂ ਤੋਪਾਂ ਨਾਲ ਹਮਲੇ ਕਰਵਾਏ ਨੇ ਅਤੇ ਕਿਸਾਨੀ ਨੂੰ ਬਰਬਾਦ ਕੀਤਾ ਅਸੀਂ ਕਦੇ ਵੀ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀ ਮਿਲੀਭੁਗਤ ‘ਤੇ ਚੰਦੂਮਾਜਰਾ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਿਸੇ ਵੀ ਹਾਲਤ ਵਿੱਚ ਕਾਂਗਰਸ ਨਾਲ ਕਦੇ ਵੀ ਹੱਥ ਨਹੀਂ ਮਿਲਾ ਸਕਦਾ ਅਤੇ ਅਕਾਲੀ ਦਲ ਕਦੇ ਵੀ ਬੇਅਦਬੀ ਦੇ ਬਾਰੇ ਵਿੱਚ ਸੋਚ ਵੀ ਨਹੀਂ ਸਕਦਾ, ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਹਾਂ ਤੇ ਅਸੀਂ ਕਦੇ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦੇ।