WEATHER
ਪੰਜਾਬ ਦੇ ਮੌਸਮ ‘ਚ ਫਿਰ ਆਵੇਗਾ ਬਦਲਾਅ , IMD ਨੇ ਕੀਤਾ ਅਲਰਟ

ਪੰਜਾਬ ‘ਚ ਹਰ ਦਿਨ ਮੌਸਮ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ | ਜਿਸ ਕਾਰਨ ਲੋਕ ਹੁਣ ਦਿਨ ਵੇਲੇ ਗਰਮੀ ਮਹਿਸੂਸ ਕਰ ਰਹੇ ਹਨ। ਹਾਲਾਂਕਿ, ਰਾਤ ਅਤੇ ਸਵੇਰ ਨੂੰ ਅਜੇ ਵੀ ਹਲਕੀ ਠੰਡ ਦੇਖੀ ਜਾ ਰਹੀ ਹੈ |
ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਹਫ਼ਤੇ ਤੋਂ ਪੰਜਾਬ, ਦਿੱਲੀ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਦਿਨ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ 4-5 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਆਈ.ਐਮ.ਡੀ (IMD) ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ 2-4 ਦਿਨਾਂ ‘ਚ ਪੱਛਮੀ ਬੰਗਾਲ ਅਤੇ ਤੇਲੰਗਾਨਾ ‘ਚ ਮੀਂਹ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਵੀ ਦੇਸ਼ ਦੇ ਪੂਰਬੀ ਅਤੇ ਮੱਧ ਅਤੇ ਉੱਤਰੀ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋ ਚੁੱਕੀ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ। ਖੇਤਾਂ ਵਿੱਚ ਖੜ੍ਹੀ ਕਣਕ ਦੇ ਨਾਲ-ਨਾਲ ਦਾਲਾਂ ਅਤੇ ਤੇਲ ਬੀਜਾਂ ਦੀ ਫ਼ਸਲ ਨੂੰ ਬਹੁਤ ਨੁਕਸਾਨ ਹੋਇਆ ਹੈ|