WEATHER UPDATE
ਪੰਜਾਬ ਦੇ ਮੌਸਮ ‘ਚ ਫਿਰ ਆਵੇਗਾ ਬਦਲਾਅ , ਯੈਲੋ ਅਲਰਟ ਜਾਰੀ

ਉੱਤਰੀ ਭਾਰਤ ਸਮੇਤ ਵੱਖ-ਵੱਖ ਸੂਬਿਆਂ ‘ਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਦੋਂ ਕਿ ਹਿਮਾਚਲ ਅਤੇ ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਅਜੇ ਵੀ ਬਰਫ਼ਬਾਰੀ ਹੋ ਰਹੀ ਹੈ। ਪੰਜਾਬ-ਹਰਿਆਣਾ ‘ਚ ਤਾਪਮਾਨ 30 ਨੂੰ ਪਾਰ ਕਰ ਗਿਆ ਹੈ ਅਤੇ ਦੁਪਹਿਰ ਸਮੇਂ ਵਧਦੀ ਗਰਮੀ ਕਾਰਨ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ 3 ਦਿਨਾਂ ਲਈ ਤੇਜ਼ ਹਵਾਵਾਂ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਮਨਾਲੀ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫਬਾਰੀ ਹੋਈ ਹੈ, ਜਦਕਿ ਹੇਠਲੇ ਇਲਾਕਿਆਂ ‘ਚ ਬਾਰਿਸ਼ ਦਰਜ ਕੀਤੀ ਗਈ ਹੈ। ਰੋਹਤਾਂਗ, ਅਟਲ ਸੁਰੰਗ, ਸਿਸੂ, ਬਰਾਲਾਚਾ ਵਿੱਚ ਬਰਫ਼ਬਾਰੀ ਦਰਜ ਕੀਤੀ ਗਈ ਹੈ। ਸੀਸੂ ‘ਚ 3-4 ਫੁੱਟ ਬਰਫ ਦੀ ਪਰਤ ਹੈ। ਮੌਸਮ ਵਿਭਾਗ ਨੇ 24 ਮਾਰਚ ਤੱਕ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।