Connect with us

National

ਜ਼ਿਮਨੀ ਚੋਣਾਂ ਦੀ ਬਦਲੀ ਤਾਰੀਖ਼, ਹੁਣ ਇੰਨੀ ਤਾਰੀਖ਼ ਨੂੰ ਪੈਣਗੀਆਂ ਵੋਟਾਂ

Published

on

ਇਸ ਸਮੇਂ ਪੰਜਾਬ ਵਿੱਚ ਜਿੱਥੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਸੀ ਤਾਂ ਇਸੇ ਦੌਰਾਨ ਹੁਣ ਚੋਣ ਕਮਿਸ਼ਨ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਚੋਣ ਕਮਿਸ਼ਨ ਨੇ ਪੰਜਾਬ ਸਣੇ 3 ਸੂਬਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੀ ਤਰੀਖ਼ ਵਿੱਚ ਬਦਲਾਓ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੋਣ ਕਮੀਸ਼ਨ ਨੇ ਵੱਖ-ਵੱਖ ਕਾਰਨਾਂ ਦੇ ਕਾਰਨ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਰੀਖ਼ ਹੁਣ 20 ਨਵੰਬਰ ਤੈਅ ਕਰ ਦਿੱਤੀ ਹੈ, ਜਿਨ੍ਹਾਂ ਸੂਬਿਆਂ ਦੀ ਤਰੀਖ਼ਾਂ ਵਿੱਚ ਬਦਲਾਓ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਕੇਰਲਾ, ਉੱਤਰ ਪ੍ਰਦੇਸ਼ ਦੀਆਂ 14 ਸੀਟਾਂ ‘ਤੇ ਚੋਣਾਂ ਦੀ ਤਰੀਕ ਵਿੱਚ ਬਦਲਾਓ ਕੀਤਾ ਗਿਆ ਹੈ।

ਦੱਸ ਦੇਈਏ ਕਿ ਭਾਰਤੀ ਚੋਣ ਕਮੀਸ਼ਨ ਵਲੋਂ ਇਸ ਸੰਬੰਧੀ ਇਕ ਲਿਖਤੀ ਆਰਡਰ ਜਾਰੀ ਕੀਤਾ ਗਿਆ ਹੈ। ਜਿਸ ਰਾਹੀਂ ਚੋਣ ਕਮੀਸ਼ਨ ਨੇ ਦੱਸਿਆ ਹੈ ਕਿ 13 ਨਵੰਬਰ 2024 ਨੂੰ ਕੁਝ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਮਿਤੀ ਬਦਲਣ ਲਈ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜਨੀਤਿਕ ਪਾਰਟੀਆਂ (ਭਾਜਪਾ, ਕਾਂਗਰਸ, ਬਸਪਾ, ਆਰ.ਐਲ.ਡੀ ਸਮੇਤ) ਅਤੇ ਕੁਝ ਸਮਾਜਿਕ ਸੰਗਠਨਾਂ ਤੋਂ ਕਮਿਸ਼ਨ ਵਿੱਚ ਬੇਨਤੀਆਂ ਪ੍ਰਾਪਤ ਹੋਈਆਂ ਸਨ। ਉਸ ਦਿਨ ਵੱਡੇ ਪੱਧਰ ‘ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ, ਜੋ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਦਾ ਕਾਰਨ ਬਣ ਸਕਦੀਆਂ ਹਨ, ਵੱਖ-ਵੱਖ ਤਰਕਸੰਗਤ ਮੁੱਦਿਆਂ ਨੂੰ ਜਨਮ ਦਿੰਦੀਆਂ ਹਨ ਅਤੇ ਪੋਲ ਦੌਰਾਨ ਵੋਟਰਾਂ ਦੀ ਹਿੱਸੇਦਾਰੀ ਨੂੰ ਘਟਾ ਸਕਦੀਆਂ ਹਨ। ਕਮਿਸ਼ਨ ਨੇ ਇਨ੍ਹਾਂ ਕਾਰਕਾਂ ਅਤੇ ਨੁਮਾਇੰਦਿਆਂ ਨੂੰ ਵਿਚਾਰਦੇ ਹੋਏ, ਜ਼ਿਮਨੀ ਚੋਣ ਲਈ 14 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਮਿਤੀ 13 ਨਵੰਬਰ 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ 2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ 13 ਨਵੰਬਰ ਨੂੰ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣੀ ਸੀ। ਇਸੇ ਤਰ੍ਹਾਂ ਯੂਪੀ ਦੇ 9 ਵਿਧਾਨ ਸਭਾ ਹਲਕਿਆਂ ਤੇ ਕੇਰਲਾ ਦੇ ਇਕ ਵਿਧਾਨ ਸਭਾ ਹਲਕੇ ਲਈ ਵੋਟਿੰਗ ਹੋਣੀ ਸੀ ਪਰ ਹੁਣ ਇਹ ਪੋਲਿੰਗ 20 ਨਵੰਬਰ ਨੂੰ ਹੋਵੇਗੀ, ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।