Connect with us

punjab

ਬਦਲ ਗਿਆ ਸਕੂਲਾਂ ਦਾ ਸਮਾਂ, ਇਕ ਨਜ਼ਰ ਨਵਾਂ ਸਮਾਂ ਸਾਰਣੀ ‘ਤੇ

Published

on

ਇਨੀਂ ਦਿਨੀ ਪੰਜਾਬ ਵਿੱਚ ਪੂਰੀ ਤਰ੍ਹਾਂ ਨਾਲ ਮੌਸਮ ਬਦਲ ਚੁੱਕਾ ਹੈ। ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸਦੇ ਤਹਿਤ ਸੂਬਾ ਸਰਕਾਰ ਵੱਲੋਂ ਸਕੂਲਾਂ ਵੱਲ ਧਿਆਨ ਦਿੰਦਿਆਂ ਹੋਇਆ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ।

ਇੱਥੇ ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਸੀ ਪਰ ਦੀਵਾਲੀ ਹਫ਼ਤਾ ਹੋਣ ਕਾਰਨ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤੱਕ ਛੁੱਟੀਆਂ ਸੀ ਪਰ ਅੱਜ ਤੋਂ ਪੰਜਾਬ ਦੇ ਸਾਰੇ ਸਕੂਲ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ, ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਕੂਲਾਂ ਦਾ ਸਮਾਂ ਇਕ ਸੈਸ਼ਨ ਵਿਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿੰਦਾ ਹੈ ਜਦਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਰਹਿੰਦਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹਿੰਦਾ ਹੈ।