Punjab
ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?

PUNJAB SCHOOL TIMING : ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
ਤੁਹਾਨੂੰ ਦੱਸ ਦਈਏ ਕਿ ਮਾਹਿਰਾਂ ਅਨੁਸਾਰ ਜੇਕਰ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਕੋਈ ਐਮਰਜੈਂਸੀ ਪੈਦਾ ਹੋ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਹਿਲਾਂ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।