Connect with us

Punjab

ਸਕੂਲਾਂ ਦਾ ਬਦਲਿਆ ਸਮਾਂ ,ਜਾਣੋ ਕਦੋਂ ਤੋਂ ਕਦੋਂ ਤੱਕ ਦਾ…

Published

on

ਲੁਧਿਆਣਾ 2ਅਕਤੂਬਰ 2023 : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਹੁਕਮ 1 ਅਕਤੂਬਰ ਤੋਂ ਲਾਗੂ ਕੀਤੇ ਜਾਣੇ ਸਨ ਪਰ 1 ਅਕਤੂਬਰ ਨੂੰ ਐਤਵਾਰ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਹੋਵੇਗੀ, ਇਸ ਲਈ ਇਹ ਹੁਕਮ 3 ਅਕਤੂਬਰ ਮੰਗਲਵਾਰ ਤੋਂ ਲਾਗੂ ਹੋਣਗੇ।

ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਹ ਸਮਾਂ 31 ਅਕਤੂਬਰ ਤੱਕ ਲਾਗੂ ਰਹੇਗਾ। 1 ਨਵੰਬਰ ਤੋਂ 29 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।