Punjab
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
3 ਦਸੰਬਰ 2023: ਭਾਰਤ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਏਂ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਸੋਮਵਾਰ ਤੋਂ ਲਾਗੂ ਹੋਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਚੁੱਕਿਆ ਗਿਆ ਹੈ। ਇਹ ਹੁਕਮ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਹੋਵੇਗਾ।
ਸੰਘਣੀ ਧੁੰਦ ਛਾਈ ਰਹੇਗੀ, ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਸ਼ਨੀਵਾਰ ਨੂੰ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤਰ੍ਹਾਂ ਦੋ ਦਿਨਾਂ ਵਿੱਚ ਤਾਪਮਾਨ ਵਿੱਚ 3.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਖਾਸ ਕਰਕੇ ਸਵੇਰ ਵੇਲੇ ਸੰਘਣੀ ਧੁੰਦ ਛਾਈ ਰਹੇਗੀ।