Punjab
ਪੰਜਾਬ ‘ਚ ਮੁੜ ਬਦਲਿਆ ਮੌਸਮ, ਦੋ ਦਿਨ ਮੀਂਹ ਲਈ ਯੈਲੋ ਅਲਰਟ ਜਾਰੀ
WEATHER UPDATE : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਯਾਨੀ ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਅਸਮਾਨ ਬੱਦਲਵਾਈ ਰਹੀ ਹੈਂ ਤੇ ਬਾਰਿਸ਼ ਵੀ ਹੋਈ ਹੈ ।
ਮੌਸਮ ਵਿਭਾਗ ਨੇ ਦੋ ਦਿਨ ਲਈ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਵੀ ਸੂਬੇ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਮੌਸਮ ਵਿਭਾਗ ਨੇ ਪਹਿਲਾਂ ਹੀ ਖਰਾਬ ਮੌਸਮ ਲਈ ਅਲਰਟ ਜਾਰੀ ਕਰ ਦਿੱਤਾ ਹੈ।
ਸ਼ਨੀਵਾਰ ਨੂੰ ਸੂਬੇ ‘ਚ ਮੌਸਮ ਫਿਰ ਤੋਂ ਬਦਲ ਜਾਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸ਼ਨੀਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਵੀ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਮੁਤਾਬਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ‘ਚ ਬੱਦਲ ਛਾਏ ਰਹੇ। ਕੁਝ ਥਾਵਾਂ ‘ਤੇ ਤੇਜ਼ ਮੀਂਹ ਪਿਆ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਬਠਿੰਡਾ ਵਿੱਚ 13 ਮਿਲੀਮੀਟਰ ਮੀਂਹ ਪਿਆ। ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ।
ਇਨ੍ਹਾਂ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ
ਜ਼ਿਲ੍ਹਾ ਪਠਾਨਕੋਟ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ
ਫ਼ਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ
ਗੁਰਦਾਸਪੁਰ ਦਾ ਤਾਪਮਾਨ 38 ਡਿਗਰੀ
ਫ਼ਰੀਦਕੋਟ ਦਾ ਤਾਪਮਾਨ 37.5 ਡਿਗਰੀ ਸੈਲਸੀਅਸ
ਅੰਮ੍ਰਿਤਸਰ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ