Punjab
ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ।

ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਬੀਤੇ ਕੱਲ੍ਹ ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੋਣ ਸਮੇਂ ਤੋਂ ਹੀ ਇਸ ਵਿਕਾਸ ਦੀ ਉਮੀਦ ਸੀ ਕਿਉਂਕਿ ਸ਼ੁਰੂਆਤੀ ਰੁਝਾਨਾਂ ਵਿੱਚ ਹੀ ਵਿੱਖ ਗਿਆ ਸੀ ਕਿ ਚਰਨਜੀਤ ਸਿੰਘ ਚੰਨੀ ਦੋਵਾਂ ਹਲਕਿਆਂ ਤੋਂ ਪਿੱਛੇ ਚੱਲ ਰਹੇ ਸਨ। ਦੱਸ ਦੇਈਏ ਕਿ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜੀ ਸੀ।
ਚੰਨੀ ਨੇ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ ਅਤੇ ਟਵੀਟ ਕਰਦਿਆਂ ਕਿਹਾ “ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਆਮ ਆਦਮੀ ਪਾਰਟੀ ਅਤੇ ਉਹਨਾਂ ਦੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀ ਉਮੀਦਾਂ ‘ਤੇ ਖਰੇ ਉਤਰਨਗੇ।”