Connect with us

Punjab

ਬਿਕਰਮ ਮਜੀਠੀਆ ਖਿਲਾਫ ਚਾਰਜਸ਼ੀਟ ਪੇਸ਼

Published

on

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ ਵੱਡੀ ਕਾਰਵਾਈ ਹੋਣ ਜਾ ਰਹੀ ਹੈ। ਦਰਅਸਲ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤੀ । ਦੱਸ ਦੇਈਏ ਕਿ ਇਹ ਹਜ਼ਾਰਾਂ ਪੰਨਿਆਂ ਵਾਲੀ ਇਹ ਚਾਰਜਸ਼ੀਟ ਨੂੰ ਟਰੰਕਾਂ ‘ਚ ਭਰ ਕੇ ਲਿਆਂਦਾ ਗਿਆ.. ਕੁੱਲ 4 ਟਰੰਕਾਂ ‘ਚ ਚਾਰਜਸ਼ੀਟ ਭਰ ਕੇ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ,,, ਪਤਾ ਲੱਗਿਆ ਹੈ ਕਿ 200 ਤੋਂ ਵੱਧ ਗਵਾਹਾਂ ਦੇ ਬਿਆਨ , 400 ਬੈਂਕ ਖਾਤੇ ਤੇ 700 ਕਰੋੜਾਂ ਦੀ ਪ੍ਰਾਪਰਟੀ ਦਾ ਵਿਜ਼ੀਲੈਂਸ ਖੁਲਾਸਾ ਕਰਨ ਜਾ ਰਹੀ ਹੈ

ਦੱਸ ਦਿੱਤਾ ਜਾਵੇ ਕਿ ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਚਾਰਜਸ਼ੀਟ ਦਾਖ਼ਲ ਹੋਣ ਨਾਲ ਕੇਸ ਦੀ ਕਾਰਵਾਈ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਕੀਤੀ ਹੈ, ਜਿਸ ਵਿੱਚ ਮਜੀਠੀਆ ਦੀ ਸੰਪਤੀ ਅਤੇ ਆਮਦਨ ਨਾਲ ਜੁੜੀਆਂ ਕਈਆਂ ਅਹਿਮ ਜਾਣਕਾਰੀਆਂ ਦਰਜ ਹਨ।

ਜ਼ਿਕਰਯੋਗ ਹੈ ਕਿ 25 ਜੂਨ ਨੂੰ ਬਿਕਰਮ ਮਜੀਠੀਆ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵੇਲੇ ਉਹ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।