Punjab
ਨਗਰ ਕੌਂਸਲ ਵੱਲੋ ਚਾਇਨਾ ਡੋਰ ਖਿਲਾਫ ਸ਼ਹਿਰ ਵਿੱਚ ਕੀਤੀ ਗਈ ਚੈਕਿੰਗ
7 ਜਨਵਰੀ 2024: ਨਗਰ ਕੌਂਸਲ ਗੁਰਦਾਸਪੁਰ ਵੱਲੋਂ ਚਾਈਨਾ ਡੋਰ ਖਿਲਾਫ ਅੱਜ ਸ਼ਹਿਰ ਵਿੱਚ ਚੈਕਿੰਗ ਕੀਤੀ ਗਈ। ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਹਰ ਦੁਕਾਨ ਉੱਤੇ ਜਾ ਕੇ ਚੈਕਿੰਗ ਕੀਤੀ ਗਈ ਅਤੇ ਇਹ ਦੇਖਿਆ ਗਿਆ ਕਿ ਕੋਈ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ ਜਾਂ ਨਹੀਂ ਦੁਕਾਨਾਂ ਦੇ ਗੁਦਾਮਾਂ ਵਿੱਚ ਵੀ ਚੈਕਿੰਗ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਪੂਰੇ ਹੀ ਸ਼ਹਿਰ ਵਿੱਚ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਹਰ ਦੁਕਾਨ ਤੇ ਚੈਕਿੰਗ ਕੀਤੀ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਚੈਕਿੰਗ ਕਰਨ ਦੇ ਨਾਲ ਨਾਲ ਦੁਕਾਨਦਾਰਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਚਾਈਨਾ ਡੋਰ ਨਾ ਵਰਤੀ ਜਾਵੇ ਇਸ ਦੀ ਜਗ੍ਹਾ ਸਿੰਪਲ ਧਾਗੇ ਨਾਲ ਹੀ ਗੁੱਡੀ ਚੜਾਈ ਜਾਵੇ ਉਹਨਾਂ ਨੇ ਕਿਹਾ ਕਿ ਚਾਈਨਾ ਡੋਰ ਬਹੁਤ ਹੀ ਜ਼ਿਆਦਾ ਖਤਰਨਾਕ ਹੈ ਇਸ ਦੇ ਨਾਲ ਹਰ ਸਾਲ ਕਈ ਮੌਤਾਂ ਹੋ ਜਾਂਦੀਆਂ ਹਨ ਨਾਲ ਹੀ ਉਹਨਾਂ ਨੇ ਕਿਹਾ ਕਿ ਇਹ ਪੰਛੀਆ ਦੇ ਲਈ ਵੀ ਖਤਰਨਾਕ ਹੈ ਉਹਨਾਂ ਨੇ ਕਿਹਾ ਕਿ ਜੇਕਰ ਸ਼ਹਿਰ ਵਿੱਚ ਕਿਤੇ ਵੀ ਚਾਈਨਾ ਡੋਰ ਵਿਕਦੀ ਹੈ ਤਾਂ ਸਾਡੇ ਨਾਲ ਸੰਪਰਕ ਕੀਤਾ ਜਾਵੇ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।