National
ਹਰ ਹਫਤੇ ਜੇਲ੍ਹ ‘ਚ ਵਕੀਲਾਂ ਨਾਲ 2 ਵਾਧੂ ਮੁਲਾਕਾਤਾਂ ਕਰਨਗੇ ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਹੁਣ ਕੇਜਰੀਵਾਲ ਵਕੀਲਾਂ ਨਾਲ ਹਫ਼ਤੇ ‘ਚ ਦੋ ਵਾਰ ਮੁਲਾਕਾਤ ਕਰ ਸਕਣਗੇ। ਇਹ ਫੈਸਲਾ ਹਾਈਕੋਰਟ ਵੱਲੋਂ ਲਿਆ ਗਿਆ ਹੈ।
ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਵਕੀਲਾਂ ਨਾਲ ਹੋਰ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ ਹਾਈਕੋਰਟ ਨੇ ਕੇਜਰੀਵਾਲ ਨੂੰ ਰਾਹਤ ਦਿੰਦਿਆਂ ਕਿਹਾ ਹੈ ਕਿ ਕੇਜਰੀਵਾਲ ਇਕ ਹਫਤੇ ‘ਚ ਆਪਣੇ ਵਕੀਲਾਂ ਨਾਲ 2 ਹੋਰ ਮੀਟਿੰਗਾਂ ਕਰ ਸਕਦੇ ਹਨ। ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਵਕੀਲਾਂ ਨਾਲ ਹੋਰ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕਿਉਂਕਿ ਉਨ੍ਹਾਂ ਵਿਰੁੱਧ ਕਈ ਕੇਸ ਚੱਲ ਰਹੇ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਵਕੀਲਾਂ ਨਾਲ ਮਿਲ ਰਿਹਾ ਹੈ, ਜੋ ਅਦਾਲਤ ਵਿਚ ਉਨ੍ਹਾਂ ਕੇਸਾਂ ਨੂੰ ਲੜਨ ਲਈ ਕਾਫੀ ਨਹੀਂ ਹੈ।
ਨਿਆਂਇਕ ਹਿਰਾਸਤ ਵਿੱਚ ਵਾਧਾ
ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਬੀਤੇ ਦਿਨ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਮਾਮਲੇ ਵਿੱਚ ਪੇਸ਼ ਹੋਏ ਸੀ ।