Punjab
IPS ਅਫਸਰ ਨੂੰ ‘ਖਾਲਿਸਤਾਨੀ’ ਕਹਿਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਹੋਏ ਨਾਰਾਜ਼ , ਟਵੀਟ ਕਰ ਕਹੀ ਇਹ ਗੱਲ
21 ਫ਼ਰਵਰੀ 2024: ਪੱਛਮੀ ਬੰਗਾਲ ਵਿੱਚ ਇੱਕ ਸਿੱਖ ਆਈਪੀਐਸ ਅਧਿਕਾਰੀ ਨੂੰ ਕਥਿਤ ਤੌਰ ’ਤੇ ‘ਖਾਲਿਸਤਾਨੀ’ ਕਹਿਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਜ਼ੋਰ ਫੜ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਬੰਧੀ ਟਵੀਟ ਕੀਤਾ ਹੈ।
ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਦੇ ਇੱਕ ਆਗੂ ਵੱਲੋਂ ਬੰਗਾਲ ਦੇ ਇੱਕ ਸਿੱਖ ਆਈਪੀਐਸ ਅਧਿਕਾਰੀ ਨੂੰ ਦੇਸ਼ ਵਿਰੋਧੀ ਕਹਿਣਾ ਅਤਿ ਨਿੰਦਣਯੋਗ ਹੈ, ਸ਼ਾਇਦ ਭਾਜਪਾ ਨੂੰ ਇਹ ਨਹੀਂ ਪਤਾ ਕਿ ਹੁਣ ਤੱਕ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਇਸ ਦੀ ਆਜ਼ਾਦੀ ਨੂੰ ਕਾਇਮ ਰੱਖਣ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਇਹ ਵੀ ਲਿਖਿਆ ਕਿ ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।