Connect with us

Punjab

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਇਸ ਦਿਨ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕਰਨਗੇ ਮੁਲਾਕਾਤ

Published

on

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਮਈ ਨੂੰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨਾਲ ਮੀਟਿੰਗ ਕਰਨਗੇ।ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਡੀ.ਜੀ.ਐਸ.ਈ ਨੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕੋਈ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਸਕੂਲ ਸਿੱਖਿਆ ਸਕੱਤਰ ਵੱਲੋਂ ਇਜਾਜ਼ਤ ਦਿੱਤੀ ਜਾਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਜਾਰੀ ਹੋਣਾ ਬਾਕੀ ਹੈ, ਪਰ ਸਾਰੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਆਪਣੇ ਈ-ਪੰਜਾਬ ਲੌਗਇਨ ‘ਤੇ ਪਛਾਣ ਪੱਤਰ ਰੱਖਣ ਲਈ ਕਿਹਾ ਗਿਆ ਹੈ।