Punjab
ਵੋਟ ਪਾਉਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪਤਨੀ ਨੇ ਵੀ ਪਾਈ ਵੋਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ ਗਈ।
ਅੱਜ ਪੰਜਾਬ ਭਰ ਦੀਆਂ 13 ਲੋਕ ਸਭਾ ਦੀਆਂ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਚੱਲੇਗੀ। ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਤਹਿਤ ਅੱਜ ਸੱਤ ਰਾਜਾਂ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਵੋਟਿੰਗ ਹੋ ਰਹੀ ਹੈ।
(ਸਟੋਰੀ- ਇਕਬਾਲ ਕੌਰ, ਵਰਲਡ ਪੰਜਾਬੀ)