Connect with us

Punjab

ਪਾਣੀ-ਸੀਵਰੇਜ ਦੇ ਬਿੱਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ

Published

on

ਮੁਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ| ਜਿਸ ਤਹਿਤ 3 ਮਹੀਨਿਆਂ ਦੇ ਅੰਦਰ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲਾਂ ਦਾ ਭੁਗਤਾਨ ਕਰਨ ‘ਤੇ ਵਿਆਜ ਅਤੇ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਜੂਨ ਮਹੀਨੇ ਤੱਕ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾਂ ਕਰਵਾਉਣ ਵਾਲਿਆਂ ਤੋਂ ਵਿਆਜ ਜਾਂ ਜੁਰਮਾਨਾ ਨਹੀਂ ਵਸੂਲਿਆ ਜਾਵੇਗਾ। 3 ਮਹੀਨਿਆਂ ਦੇ ਅੰਦਰ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਵਲੋਂ ਉੱਦਮੀਆਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਹੀ ਹੱਲ ਕਰਨ ਲਈ ਜੋ ਉਦਯੋਗ ਵਪਾਰ ਮਿਲਣੀ’ ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਉਸ ਦੌਰਾਨ ਪਾਣੀ, ਸੀਵਰੇਜ ਦੇ ਬਕਾਇਆ ਬਿੱਲਾਂ ‘ਤੇ ਕਾਫ਼ੀ ਜ਼ਿਆਦਾ ਵਿਆਜ, ਪੈਨਲਟੀ ਲਗਾਉਣ ਦਾ ਮੁੱਦਾ ਚੁੱਕਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾਉਣ ‘ਤੇ ਵਿਆਜ, ਪੈਨਲਟੀ ਦੀ ਮੁਆਫ਼ੀ ਦੇਣ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਲਾਗੂ ਕਰ ਦਿੱਤਾ ਗਿਆ ਹੈ।

ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾਉਣ ‘ਤੇ ਵਿਆਜ ਅਤੇ ਜੁਰਮਾਨੇ ਨੂੰ ਮੁਆਫ ਕਰਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੈਰ-ਕਾਨੂੰਨੀ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਨਿਪਟਾਰਾ ਨੀਤੀ ਵੀ ਜਾਰੀ ਕੀਤੀ ਹੈ। ਇਸ ਪਾਲਿਸੀ ਦਾ ਲਾਭ ਲੈਣ ਲਈ ਦੋ ਪੜਾਵਾਂ ਵਿੱਚ 6 ਮਹੀਨੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਦੌਰਾਨ ਫ਼ੀਸ ਜਮ੍ਹਾਂ ਕਰਵਾ ਕੇ ਗੈਰ-ਕਾਨੂੰਨੀ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕੀਤਾ ਜਾ ਸਕਦਾ ਹੈ।