Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਤੇ ਵੀ ਮੀਟਿੰਗ ਵਿੱਚ ਚਰਚਾ ਹੋਈ|ਇਸ ਮੀਟਿੰਗ ਦੇ ਵਿੱਚ AG ਦਫਤਰ ਦੇ ਅਫਸਰ ਵੀ ਸ਼ਾਮਿਲ ਹੋਏ ਸਨ|
ਉੱਥੇ ਹੀ CM ਮਾਨ ਨੇ X ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ- ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ…
ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ…ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ…