Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ‘ਚ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਐਲਾਨ ਕੀਤਾ ਕਿ ਉਹ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨਗੇ। ਮਾਨ ਨੇ ਇੱਥੇ ਲੋਕ ਸਭਾ ਉਪ ਚੋਣਾਂ ਲਈ ਰੋਡ ਸ਼ੋਅ ਕੀਤਾ। ਭਗਵੰਤ ਮਾਨ ਨੇ ਸਵਾਲ ਪੁਛਿਆ ਕਿ ਕੀ ਗੈਂਗਸਟਰ ਮੈਂ ਲੈ ਕੇ ਆਇਆ ਹਾਂ ?
ਮੈਨੂੰ ਆਏ ਨੂੰ 3 ਮਹੀਨੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਾਬੂ ਕੀਤਾ ਜਾਵੇ। ਇਹ ਗੈਂਗਸਟਰ ਕਾਂਗਰਸ ਅਤੇ ਅਕਾਲੀਆਂ ਦੇ ਹਨ। ਪਰ ਮੈਂ ਉਨ੍ਹਾਂ ਨੂੰ ਸਾਫ਼ ਕਰਾਂਗਾ। ਮਾਨ ਨੇ ਇੱਥੇ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਦੀ ਜਿੱਤ ਦੀ ਅਪੀਲ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਵਿਰੋਧੀ ਤੜਪ ਰਹੇ ਹਨ। ਉਨਾਂ ਤੋਂ ਸਰਕਾਰ ਦਾ 3 ਮਹੀਨੇ ‘ਚ ਕੀਤਾ ਚੰਗਾ ਕੰਮ ਬਰਦਾਸ਼ਤ ਨਹੀਂ ਹੋ ਰਿਹਾ । ਉਹ ਕਹਿੰਦੇ ਹਨ ਕਿ ਇਨ੍ਹਾਂ ਤੋਂ ਸਰਕਾਰ ਨਹੀਂ ਚੱਲੇਗੀ।ਆਮ ਆਦਮੀ ਪਾਰਟੀ ਦਿੱਲੀ ‘ਚ ਪਿਛਲੇ 9 ਸਾਲ ਤੋਂ ਸਰਕਾਰ ਚਲਾ ਰਹੀ ਹਾਂ।