Punjab
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸ਼ਹੀਦ ਕੁਲਦੀਪ ਸਿੰਘ ਦੇ ਘਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ‘ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਦੇਣ ਦਾ ਐਲਾਨ ਕੀਤਾ ਸੀ । ਉਨ੍ਹਾਂ ਕਿਹਾ ਕਿ ਸ਼ਹੀਦ ਨੇ ਸਮਾਜ ਵਿਰੋਧੀ ਅਨਸਰਾਂ ਦਾ ਟਾਕਰਾ ਕਰਦਿਆਂ ਮਾਤ ਭੂਮੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ।ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ 2 ਕਰੋੜ ਦੀ ਰਾਸ਼ੀ ਵੀ ਸੌਂਪ ਦਿੱਤੀ ਹੈ|
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿੱਚ ਸੱਚੇ ਸੁੱਚੇ ਦੇ ਮਹਾਨ ਯੋਗਦਾਨ ਨੂੰ ਸਨਮਾਨਿਤ ਕਰਨ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਂ ’ਤੇ ਸਟੇਡੀਅਮ ਬਣਾਇਆ ਜਾਵੇਗਾ। ਜਿੱਥੇ ਇੱਕ ਅਤਿ-ਆਧੁਨਿਕ ਐਥਲੈਟਿਕ ਟਰੈਕ ਵੀ ਹੋਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਹੈ ਕਿ ਇਲਾਕੇ ਦੇ ਨੌਜਵਾਨ ਇਸ ਸਟੇਡੀਅਮ ਵਿੱਚ ਪੰਜਾਬ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਤਿਆਰ ਹੋਣਗੇ।