Punjab
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ 27 ਨਵੰਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਦਾ ਵਿਸ਼ਵ ਭਰ ਦੇ ਹਰ ਧਰਮ ਦੇ ਲੋਕ ਸਤਿਕਾਰ ਕਰਦੇ ਹਨ…ਜਿਨ੍ਹਾਂ ਨੇ ਕਰਮ ਅਤੇ ਧਰਮ ਨੂੰ ਬਰਾਬਰ ਰੱਖਿਆ…ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ‘ਤੇ ਸੰਗਤਾਂ, ਦੇਸ਼-ਵਿਦੇਸ਼ ਵਿੱਚ ਰਹਿੰਦੇ ਹੋਏ। ਦੱਸ ਦੇਈਏ ਕਿ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।