Punjab
ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ ਦਿੱਲੀ ਏਅਰਪੋਰਟ, ਪੰਜਾਬੀਆਂ ਬਾਰੇ ਕਹੀ ਇਹ ਵੱਡੀ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਦਿੱਲੀ ਏਅਰਪੋਰਟ ‘ਤੇ ਪਹੁੰਚੇ। ਇੱਥੇ ਉਨ੍ਹਾਂ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੋ ਮੁਸ਼ਕਿਲਾਂ ਆ ਰਿਹਾ ਉਸ ਬਾਰੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਨੇ ਵੱਡੇ ਲਹਿਜੇ ਵਿੱਚ ਕਿਹਾ ਕਿ ਜਲਦੀ ਹੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ |
ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਕਿਸਮ ਦੀ ਮੁਸੀਬਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸੇ ਮੌਕੇ ‘ਤੇ ਮੁੱਖ ਮੰਤਰੀ ਮਾਨ ਨੇ ਪੀ.ਆਰ.ਟੀ.ਸੀ. ‘ਤੇ ਵੋਲਵੋ ਬੱਸਾਂ ਦਾ ਫੀਡਬੈਕ ਵੀ ਲਿਆ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਵੋਲਵੋ ਬੱਸ ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਘੱਟ ਹੋਣ ਕਾਰਨ ਲੋਕਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ।