Punjab
BREAKING: ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਡ ਸਮਾਗਮ ‘ਚ ਕਰਨਗੇ ਸ਼ਿਰਕਤ

9ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਸਮਰਪਣ ਸਮਾਗਮ ਵਿੱਚ ਅੱਜ ਸ਼ਿਰਕਤ ਕਰਨਗੇ। ਇਹ ਸਮਾਰੋਹ ਸਵੇਰੇ 11 ਵਜੇ ਦੇ ਕਰੀਬ ਨਗਰ ਨਿਗਮ ਭਵਨ ਚੰਡੀਗੜ੍ਹ ਵਿਖੇ ਹੋਵੇਗਾ, ਜਿਸ ਵਿੱਚ ਸਮੂਹ ਕੋਚ ਅਤੇ ਡੀ.ਐਸ.ਓਜ਼ ਹਿੱਸਾ ਲੈਣਗੇ।
ਇਸ ਦੌਰਾਨ ਮੁੱਖ ਮੰਤਰੀ ਕਾਰਜਕਾਰੀ ਕੋਚ ਨਾਲ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਕੋਚਾਂ ਨੂੰ ਇੱਕ ਤੋਹਫਾ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਦੀ ਤਨਖਾਹ ਵਿੱਚ 2 ਤੋਂ 2.5 ਗੁਣਾ ਵਾਧਾ ਕੀਤਾ ਗਿਆ ਹੈ।