Punjab
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਸੰਗਰੂਰ,ਜਾਣੋ..

ਸੰਗਰੂਰ 29ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾਣਗੇ। ਜਿੱਥੇ ਉਹ ਸੰਗਰੂਰ ਦੇ ਬਾਰਾਂ ਪਿੰਡਾਂ ਨੂੰ ਲਾਇਬ੍ਰੇਰੀਆਂ ਦਾ ਤੋਹਫ਼ਾ ਦੇਣਗੇ। ਮੁੱਖ ਮੰਤਰੀ ਮਾਨ ਲਾਇਬ੍ਰੇਰੀ ਦਾ ਉਦਘਾਟਨ ਕਰਨਗੇ ਅਤੇ ਲੋਕਾਂ ਨੂੰ ਇਨ੍ਹਾਂ ਲਾਇਬ੍ਰੇਰੀਆਂ ਬਾਰੇ ਜਾਣਕਾਰੀ ਦੇਣਗੇ। ਇਹ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਸੰਗਰੂਰ ਵਿੱਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣੀਆਂ ਹਨ।
ਵਰਨਣਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ 28 ਲਾਇਬ੍ਰੇਰੀਆਂ 8.4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਪਿੰਡਾਂ ਵਿੱਚ ਲਾਇਬ੍ਰੇਰੀਆਂ ਸ਼ੁਰੂ ਕਰਨ ਦਾ ਇਹ ਪਹਿਲਾ ਪੜਾਅ ਹੈ। ਜਦੋਂ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪੜਾਵਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਤ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।