Punjab
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਸ੍ਰੀ ਕੀਰਤਪੁਰ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਗਾਹ ਪੀਰ ਸਵਾਮੀ ਬਾਬਾ ਬੁੱਢਣ ਸ਼ਾਹ ਜੀ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸਵਾਮੀ ਜੀ ਵੱਲੋਂ ਦਰਗਾਹ ਵਿੱਚ ਚਾਦਰ ਚੜ੍ਹਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਵੱਲੋਂ ਕਿਸੇ ਵੀ ਸੇਵਾਦਾਰ ਨੂੰ ਅਰਦਾਸ ਕਰਨ ਲਈ ਨਹੀਂ ਕਿਹਾ ਗਿਆ ਸੀ ਪਰ ਜ਼ਾਹਰ ਹੈ ਕਿ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਵੱਡੀ ਜਿੱਤ ਲਈ ਧਾਰਮਿਕ ਸਥਾਨਾਂ ‘ਤੇ ਅਰਦਾਸ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਬਿਨਾਂ ਕੋਈ ਰੌਲਾ ਪਾਏ ਸਾਦੇ ਕਪੜੇ ਪਾ ਕੇ ਦਰਗਾਹ ਵਿੱਚ ਮੱਥਾ ਟੇਕਿਆ, ਜਿਸ ਬਾਰੇ ਉਨ੍ਹਾਂ ਵੱਲੋਂ ਕਿਸੇ ਨੂੰ ਕੰਨੋ ਕੰਨ ਖ਼ਬਰ ਤੱਕ ਨਾ ਹੋਣ ਦਿੱਤੀ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰੈੱਸ ਤੋਂ ਵੀ ਦੂਰੀ ਬਣਾ ਕੇ ਰੱਖੀ ਗਈ। ਉਹ ਸਵੇਰੇ 7 ਵਜੇ ਦੇ ਕਰੀਬ ਦਰਗਾਹ ਵਿਖੇ ਪਹੁੰਚੇ ਅਤੇ ਸਾਈਂ ਪੀਰ ਬਾਬਾ ਬੁੱਢਣ ਸ਼ਾਹ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।