Connect with us

Punjab

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਮਾਨਸਾ ‘ਚ ਕੇਸ ਦਰਜ

Published

on

ਮਾਨਸਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਲਈ ਇਹ ਕੇਸ ਦਰਜ ਕੀਤਾ ਗਿਆ ਹੈ। ਮਾਨਸਾ ਪੁਲਿਸ ਨੇ ਮੁੱਖ ਮੰਤਰੀ ਸਣੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੱਧੂ ਮੂਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ। ਮੁੱਖ ਮੰਤਰੀ ਤੇ ਸਿੱਧੂ ਮੂਸੇ ਵਾਲਾ ਸ਼ਾਮ 7 ਵਜੇ ਮਾਨਸਾ ਦੀਆਂ ਗਲੀਆਂ ਵਿਚ ਪ੍ਰਚਾਰ ਕਰ ਰਹੇ ਸਨ।