Punjab
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ : ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਬਣੇ ਉੱਪ ਮੁੱਖ ਮੰਤਰੀ

ਪੰਜਾਬ ਕਾਂਗਰਸ ਦੀ ਸਿਆਸਤ ਦਾ ਅੱਜ ਵੱਡਾ ਦਿਨ ਹੈ. ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਦਾ ਮਾਹੌਲ ਕਾਫੀ ਗਰਮਾਇਆ ਹੋਇਆ ਸੀ , ਕਾਫੀ ਅਟਕਲਾਂ ਤੋਂ ਬਾਅਦ ਅੱਜ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਮੌਕੇ ਰਾਹੁਲ ਗਾਂਧੀ, ਹਰੀਸ਼ ਰਾਵਤ ਅਤੇ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਰਾਹੁਲ ਗਾਂਧੀ ਵੱਲੋ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ
ਚਰਨਜੀਤ ਸਿੰਘ ਚੰਨੀ ਪੰਜਾਬ ਦੇ 16 ਵੇਂ ਮੁੱਖ ਮੰਤਰੀ ਹਨ, ਪਰ ਪਹਿਲੇ ਦਲਿਤ ਮੁੱਖ ਮੰਤਰੀ ਹਨ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਡਿਪਟੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਪੰਜਾਬ ਵਿਚ ਕਰੀਬ 34 ਫੀਸਦੀ ਤੋਂ ਵੱਧ ਦਲਿਤ ਭਾਈਚਾਰੇ ਦਾ ਵੋਟ ਬੈਂਕ ਹੈ ਤੇ 34 ਰਾਖਵੇਂ ਹਲਕੇ ਹਨ। ਯਾਦ ਰਹੇ ਭਾਜਪਾ ਨੇ ਪਹਿਲਾਂ ਹੀ ਆਗਾਮੀ ਚੋਣਾਂ ਵਿਚ ਦਲਿਤ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕਰਕੇ ਡਿਪਟੀ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਏ ਜਾਣ ਦਾ ਫੈਸਲਾ ਕੀਤਾ ਹੈ।
ਕਾਂਗਰਸ ਪਾਰਟੀ ਨੇ ਸਰਦਾਰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਐਲਾਨ ਕੇ ਵਿਰੋਧੀ ਪਾਰਟੀਆਂ ਨੂੰ ਸਿਆਸੀ ਝਟਕਾ ਦੇਣ ਦੀ ਕੋਸ਼ਿਸ਼ ਕੀਤੀ ਹੈ।