Corona Virus
ਮੁੱਖ ਮੰਤਰੀ ਵੱਲੋ ਭਾਈ ਨਿਰਮਲ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਅਤੇ ਕੋਵਿਡ-19 ਪਰਿਵਾਰਕ ਮੈਂਬਰਾਂ ਦੇ ਇਲਾਜ਼ ਦਾ ਦਿੱਤਾ ਭਰੋਸਾ
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜਤ ਹਨ, ਉਨ੍ਹਾਂ ਦੇ ਇਲਾਜ਼ ਵਿੱਚ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸ਼ਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਕੋਵਿਡ-19 ਤੋਂਬਚਾਅ ਲਈ ਇਲਾਜ ਚੱਲ ਰਿਹਾ ਹੈ ਅਤੇ ਸਰਕਾਰ ਦੇ ਮੈਡੀਕਲ ਪ੍ਰੋਟੋਕੋਲ ਮੁਤਾਬਕ ਇਨ੍ਹਾਂ ਸਾਰੇ ਮਰੀਜ਼ਾਂ ਦੀ ਪੂਰੀ ਦੇਖਭਾਲ ਹੋਵੇਗੀ।ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰਾਂ ਦੀ ਸਿਹਤ ਉਤੇ ਸਿਹਤ ਵਿਭਾਗ ਨਿਗਰਾਨੀ ਰੱਖ ਰਿਹਾ ਹੈ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂਉਹ ਤੁਰੰਤ ਉਨ੍ਹਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਦੇ ਮੈਂਬਰਾਂ, ਜਿਨ੍ਹਾਂ ਦੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜਚੱਲ ਰਿਹਾ ਹੈ, ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ। ਅੰਮ੍ਰਿਤਸਰ ਵਿੱਚ ਕੁੱਲ ਸਥਾਨਕ ਲੋਕਾਂ ਦੇ ਖ਼ਦਸਿ਼ਆਂ ਕਾਰਨ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ ਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿਇਹ ਘਟਨਾ ਇਸ ਬਿਮਾਰੀ ਬਾਰੇ ਗਲਤ ਧਾਰਨਾਵਾਂ ਕਾਰਨ ਵਾਪਰੀ ਅਤੇ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਵਿੱਖ ਵਿੱਚ ਅਜਿਹੀ ਕਿਸੇ ਘਟਨਾ ਨੂੰਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਕਿਹਾ ਹੈ ਕਿ ਜਿ਼ਲ੍ਹਾ ਪੱਧਰ ਉਤੇ ਸਾਰੇ ਸਿਹਤ ਤੇ ਹੋਰ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ, ਉਸ ਖਿ਼ਲਾਫ਼ ਸਖ਼ਤ ਕਾਰਵਾਈਕੀਤੀ ਜਾਵੇਗੀ।