Punjab
ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਨਵੇਂ ਮੰਤਰੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ।
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾ ਲਈ ਹੈ। ਕੁੱਲ 117 ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚਣ ਵਾਲੀ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਵਿੱਚੋਂ 10 ਮੰਤਰੀਆਂ ਨੇ ਵੀ ਅੱਜ ਚੰਡੀਗੜ੍ਹ ਵਿੱਚ ਆਪਣੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।
ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਪੂਰੀ ਤਰ੍ਹਾਂ ਤਿਆਰ ਮੰਨੀ ਜਾ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਮੰਤਰੀ ਮੰਡਲ ਦਾ ਹਿੱਸਾ ਬਣਨ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਨਵੇਂ ਮੰਤਰੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ।
ਪੰਜਾਬ ਦੇ ਲੋਕਾਂ ਨੂੰ ਤੁਹਾਡੇ ਸਾਰਿਆਂ ਤੋਂ ਬਹੁਤ ਉਮੀਦਾਂ ਹਨ। ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੋ, ਪ੍ਰਮਾਤਮਾ ਤੁਹਾਡੇ ਨਾਲ ਹੈ।