Punjab
78ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਮਾਨ ਨੇ ਜਲੰਧਰ ‘ਚ ਲਹਿਰਾਇਆ ਤਿਰੰਗਾ
INDEPENDENCE DAY : 78ਵੇਂ ਆਜ਼ਾਦੀ ਦਿਹਾੜੇ ‘ਤੇ ਜਲੰਧਰ ‘ਚ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਇਆ। ਕੈਬਨਿਟ ਮੀਟਿੰਗ ਤੋਂ ਬਾਅਦ ਬੁੱਧਵਾਰ ਨੂੰ ਹੀ ਸੀਐਮ ਭਗਵੰਤ ਮਾਨ ਜਲੰਧਰ ਦੇ ਦੀਪ ਨਗਰ ਇਲਾਕੇ ਵਿੱਚ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਊਨਾ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਪ੍ਰੋਗਰਾਮ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਸ਼ਖ਼ਸੀਅਤਾਂ ਵਿੱਚ ਡਾ: ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ ( ਪਟਿਆਲਾ), ਰਸ਼ਪਾਲ ਕੌਰ ਸਿੱਧੂ (ਪਟਿਆਲਾ), ਮਨਿਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਢਾ (ਪਠਾਨਕੋਟ) ਅਤੇ ਦਿ ਲਾਂਬੜਾ ਕਾਂਗੜੀ ਮਲਟੀਪਰਪਜ਼ ਕੋਆਪਰੇਟਿਵ ਸਰਵਿਸ ਸੁਸਾਇਟੀ ਲਿਮਟਿਡ ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ ।
ਆਜ਼ਾਦੀ ਦਿਹਾੜੇ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਪ੍ਰੋਗਰਾਮ ਵਿਚ ਹਿੱਸਾ ਲਿਆ ਹੈ ਅਤੇ ਇਸ ਦਿਨ ਨੂੰ ਹੋਰ ਸ਼ਾਨਦਾਰ ਬਣਾਇਆ ਗਿਆ ।