Connect with us

Punjab

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ CM ਮਾਨ

Published

on

PUNJAB CM BHAGWANT MANN : ਪੰਜਾਬ ਭਰ ‘ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹ ਦੇ ਵਿਚ ਕਈ ਘਰ ਤਬਾਹ ਹੋ ਗਏ ਹਨ। ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਅਤ ਪਸ਼ੂ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਪੰਜਾਬ ਵਿੱਚ ਹੜ੍ਹਾਂ ਦੌਰਾਨ ਲੋਕਾਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਮੁੱਖ ਮੰਤੀ ਮਾਨ ਹੁਸ਼ਿਆਰਪੁਰ ਜਾਣਗੇ। ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ। ਟਾਂਡਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਮੁੱਖ ਮੰਤਰੀ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਮੁੱਖ ਮੰਤਰੀ ਦਾ ਇਹ ਦੌਰਾ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।