Haryana
ਨੂਹ ਦੀ ਬ੍ਰਜ ਮੰਡਲ ਯਾਤਰਾ ‘ਤੇ ਮੁੱਖ ਮੰਤਰੀ ਦਾ ਵੱਡਾ ਬਿਆਨ…..

ਪੰਚਕੂਲਾ 27ਅਗਸਤ 2023: ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨੂਹ ਦੇ ਬ੍ਰਜ ਮੰਡਲ ਦੌਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐਮ ਨੇ ਕਿਹਾ ਹੈ ਕਿ ਬ੍ਰਜ ਮੰਡਲ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸਾਵਣ ਦਾ ਮਹੀਨਾ ਹੈ, ਸਾਰਿਆਂ ਦੀ ਆਸਥਾ ਹੈ, ਇਸ ਲਈ ਮੰਦਰਾਂ ‘ਚ ਜਲਾਭਿਸ਼ੇਕ ਦੀ ਇਜਾਜ਼ਤ ਹੋਵੇਗੀ। ਹਰ ਕੋਈ ਆਪਣੇ-ਆਪਣੇ ਸਥਾਨਕ ਮੰਦਰਾਂ ਵਿੱਚ ਜਲਾਭਿਸ਼ੇਕ ਕਰ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਨੂਹ ਵਿਖੇ ਵਾਪਰੀਆਂ ਘਟਨਾਵਾਂ ਕਾਰਨ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਮਹਿਲਾ ਕੋਚ ਵੱਲੋਂ ਛੇੜਛਾੜ ਦੇ ਮਾਮਲੇ ਵਿੱਚ ਹਰਿਆਣਾ ਦੇ ਮੰਤਰੀ ਸਰਦਾਰ ਸੰਦੀਪ ਸਿੰਘ ਨੂੰ ਬਰਖਾਸਤ ਕਰਨ ਦੀ ਪੀੜਤ ਪਰਿਵਾਰ ਦੀ ਮੰਗ ’ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਇਸ ਮਾਮਲੇ ’ਤੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੈ ਕਿਉਂਕਿ ਇਹ ਮਾਮਲਾ ਹਾਲੇ ਵਿਚਾਰ ਅਧੀਨ ਹੈ।