Connect with us

Punjab

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ’ ਯੋਜਨਾ ਸ਼ੁਰੂ, ਹੁਣ ਹਰ ਮਹੀਨੇ ਔਰਤ ਦੇ ਖ਼ਾਤੇ ਆਉਣਗੇ ਇੰਨੇ ਪੈਸੇ

Published

on

ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ। ਉਹ ਇਸ ਬਜਟ ਨੂੰ “ਗਾਰੰਟੀਆਂ ਪੂਰੀਆਂ ਕਰਨ ਵਾਲਾ” ਕਹਿੰਦੇ ਹਨ। ਇਸ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ’ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਔਰਤਾਂ ਲਈ ਪ੍ਰਤੀ ਮਹੀਨਾ 1,000 ਦੇਣ ਦੀ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਮਿਲਣਗੇ। ਹਾਲਾਂਕਿ, ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਪੰਜਾਬ ਦੀਆਂ 97% ਔਰਤਾਂ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 9,300 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ। ਉਨ੍ਹਾਂ ਨੇ ਹਰਿਆਣਾ ਸਰਕਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਇੱਕ ਗੁਆਂਢੀ ਰਾਜ ਨੇ ਆਮਦਨ ਸੀਮਾ ਲਗਾ ਦਿੱਤੀ, ਜਿਸ ਨਾਲ ਸਿਰਫ਼ 20% ਔਰਤਾਂ ਨੂੰ ਹੀ ਲਾਭ ਹੋਇਆ। “ਪਰ ਅਸੀਂ ਜੁਮਲੇਬਾਜੀ ਨਹੀਂ ਕਰਦੇ।”