Connect with us

Punjab

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ: ਡੇਰਾਬੱਸੀ ਦੇ ਵਿਧਾਇਕ ਨੇ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

Published

on

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।

 

ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਵੀ ਦਿੱਤੇ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਨੇ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੂਬੇ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਨੌਕਰੀਆਂ ਦੇਣਾ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।