National
ਸਕੂਲ ‘ਚ ਪੂੜੀਆਂ ਖਾਂਦਿਆਂ ਹੀ ਬੱਚੇ ਦੀ ਹੋਈ ਮੌਤ!

ਸਕੂਲ ਵਿੱਚ ਦੁਪਹਿਰ ਦਾ ਖਾਣਾ ਖਾਣ ਨਾਲ ਇਕ ਬੱਚੇ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਖ਼ਬਰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੀ ਦੱਸੀ ਜਾ ਰਹੀ ਹੈ, ਜਿੱਥੇ 11 ਸਾਲ ਦੇ ਮੁੰਡੇ ਦੀ ਪੂੜੀਆਂ ਖਾਂਦਿਆ ਸਾਰ ਹੀ ਮੌਤ ਹੋ ਗਈ। ਪਤਾ ਲੱਗਿਆ ਹੈ ਕਿ ਖਾਣਾ ਖਾਂਦੇ ਸਮੇਂ ਦਮ ਘੁੱਟਣ ਦੇ ਕਾਰਨ ਮੁੰਡੇ ਦੀ ਮੌਤ ਹੋ ਗਈ। ਮ੍ਰਿਤਕ ਬੱਚਾ ਛੇਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।
ਇਹ ਘਟਨਾ 25 ਨਵੰਬਰ ਦੀ ਦੱਸੀ ਜਾ ਰਹੀ ਹੈ। ਮੁੰਡੇ ਦੇ ਪਿਤਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸਕੂਲੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਮੁੰਡੇ ਨੇ ਇਕੱਠੀਆਂ 3 ਪੂੜੀਆਂ ਖਾ ਲਈਆਂ, ਜਿਸ ਨਾਲ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਤਰੁੰਤ ਸਕੂਲ ਸਟਾਫ ਨੇ ਵਿਦਿਆਰਥੀ ਨੂੰ ਇਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ। ਹਸਪਤਾਲ ‘ਚ ਬੱਚੇ ਦੀ ਸਿਹਤ ਦੀ ਜਾਂਚ ਕੀਤੀ ਗਈ ਤਾਂ ਇਸ ਦੌਰਾਨ ਡਾਕਟਰਾਂ ਵੱਲ਼ੋਂ ਬੱਚੇ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ।