Punjab
ਸੀਆਈਏ ਨੇ ਭਾਰੀ ਮਾਤਰਾ ਵਿੱਚ ਦੇਸੀ ਸ਼ਰਾਬ ਕੀਤੀ ਬਰਾਮਦ

LUDHIANA : ਬੀਤੇ ਦਿਨ ਆਬਕਾਰੀ ਵਿਭਾਗ ਅਤੇ ਸੀਆਈਏ ਪੁਲੀਸ ਨੇ ਸਬਜ਼ੀ ਮੰਡੀ ਨੇੜੇ ਇੱਕ ਵਿਅਕਤੀ ਕੋਲੋਂ ਦੇਸੀ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕੀਤੀਆਂ ਹਨ|
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਕਾਰਵਾਈ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਕਾਰਵਾਈ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਉਦੈ ਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ‘ਤੇ ਕੀਤੀ ਗਈ, ਜਿਸ ਤਹਿਤ ਟੀਮਾਂ ਨੇ ਕਾਰਵਾਈ ਕਰਦਿਆਂ ਆਦਰਸ਼ ਨਗਰ ਨੇੜੇ ਐਲ.ਆਈ.ਜੀ ਫਲੈਟਾਂ ਦੇ ਰਹਿਣ ਵਾਲੇ ਜੌਨੀ ਮਹਿਰਾ ਦੇ ਕਬਜ਼ੇ ‘ਚੋਂ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਕ ਦੋਸ਼ੀ ਪਲਾਸਟਿਕ ਦੇ ਬੈਗ ‘ਚ ਸ਼ਰਾਬ ਲੈ ਕੇ ਜਾ ਰਿਹਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 7 ਵਿੱਚ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।