Connect with us

Punjab

ਵਿਆਹ ਵਾਲੇ ਘਰ DJ ‘ਤੇ ਗਾਣੇ ਨੂੰ ਲੈ ਕੇ 2 ਧਿਰਾਂ ਵਿਚਾਲੇ ਖੜਕੀ

Published

on

ਫਿਰੋਜ਼ਪੁਰ ਦੇ ਪਿੰਡ ਕੁੰਡਿਆਂ ਵਿੱਚ ਗੁੰਡਾਗਰਦੀ ਦਾ ਅਜਿਹਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ, ਜਿਸ ਕਾਰਨ ਪਿੰਡ ਵਾਲਿਆਂ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਇੱਥੇ ਵਿਆਹ ਵਾਲੇ ਘਰ ਵਿੱਚ ਡੀ.ਜਿਆਂ ‘ਤੇ ਨੱਚਣ ਨੂੰ ਲੈ ਕੇ ਮਾਮੂਲੀ ਜਿਹੀ ਗੱਲ ਹੁੰਦੀ ਹੈ, ਜੋ ਕਿ ਖ਼ੂਨੀ ਰੂਪ ਧਾਰਨ ਕਰ ਲੈਂਦੀ ਹੈ। ਇੰਨਾ ਹੀ ਨਹੀਂ ਗੁੱਸੇ ਵਿੱਚ ਆਈ ਇਕ ਧਿਰ ਵੱਲੋਂ ਦੂਜੀ ਧਿਰ ਤੇ ਇੱਟਾਂ-ਰੋੜਿਆਂ ਦਾ ਮੀਂਹ ਵਰ੍ਹਾਇਆ ਗਿਆ ਜਦਕਿ ਦੂਜੀ ਧਿਰ ਵੱਲੋਂ ਪਹਿਲੀ ਧਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਦੌਰਾਨ 2 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਦੱਸਣਯੋਗ ਹੈ ਕਿ ਫਿਰੋਜ਼ਪੁਰ ਦੇ ਪਿੰਡ ਕੁੰਡੇ ਵਿਚ ਦੇਰ ਰਾਤ ਵਿਆਹ ‘ਤੇ ਡੀ. ਜੇ. ਚੱਲ ਰਿਹਾ ਸੀ ਅਤੇ ਗਾਣੇ ‘ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਅਤੇ ਤੜਕਸਾਰ ਹੁੰਦੇ ਹੀ ਦੋਵਾਂ ਧਿਰਾਂ ਵੱਲੋਂ ਇਕ ਦੂਜੇ ‘ਤੇ ਹਮਲਾ ਕਰ ਦਿੱਤਾ ਗਿਆ। ਇਕ ਧਿਰ ਵੱਲੋਂ ਅੰਨ੍ਹੇਵਾਹ ਇੱਟਾਂ ਨਾਲ ਦੂਜੀ ਧਿਰ ਦੇ ਘਰ ਉੱਪਰ ਮੀਂਹ ਵਰਾਇਆ ਗਿਆ ਅਤੇ ਭੰਨਤੋੜ ਕੀਤੀ ਗਈ। ਇਸ ਮਗਰੋਂ ਦੂਜੀ ਧਿਰ ਵੱਲੋਂ ਵੀ ਪਹਿਲੀ ਧਿਰ ਉੱਪਰ ਤੇਜ਼ਧਾਰ ਹਥਿਆਰਾਂ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਦੋ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜ਼ਖਮੀਆਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਉਥੇ ਹੀ ਪੁਲਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਲੈ ਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।