Punjab
ਕਪੂਰਥਲਾ ‘ਚ ਨਿਹੰਗਾਂ ਵਿਚਾਲੇ ਹੋਈ ਝੜਪ, 4 ਗੰਭੀਰ ਜ਼ਖਮੀ, ਕਿਰਪਾਨਾਂ ਨਾਲ ਕੀਤਾ ਹਮਲਾ

ਪੰਜਾਬ ਦੇ ਕਪੂਰਥਲਾ ਸ਼ਹਿਰ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ ਵਿਖੇ ਅੱਜ ਸਵੇਰੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਾਲੇ ਝਗੜਾ ਹੋ ਗਿਆ, ਜਿਨ੍ਹਾਂ ਨੇ ਕਿਰਪਾਨਾਂ ਨਾਲ ਇੱਕ ਦੂਜੇ ‘ਤੇ ਹਮਲਾ ਕਰ ਦਿੱਤਾ।
ਸੇਵਾ ਵਿਵਾਦ
ਮੁੱਢਲੀ ਜਾਣਕਾਰੀ ਅਨੁਸਾਰ ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਕ ਜ਼ਖਮੀ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਐਸਪੀ ਹਰਵਿੰਦਰ ਸਿੰਘ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ। ਕੁੱਟਮਾਰ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ ‘ਚ ਪਿਛਲੇ ਕਾਫੀ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।