Connect with us

Punjab

ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਆਹਮੋ-ਸਾਹਮਣੇ ਚੱਲੀਆਂ ਗੋਲੀਆਂ

Published

on

ਪੰਜਾਬ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਦੀਪਕ ਅਤੇ ਰਮਨਦੀਪ ਨਾਂ ਦੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖੁਲਾਸਾ ਹੋਇਆ ਹੈ ਕਿ ਇਹ ਬਦਮਾਸ਼ ਵਿਦੇਸ਼ ਬੈਠੇ ਨਾਮੀਂ ਗੈਂਗਸਟਰ ਨਾਲ ਇਨ੍ਹਾਂ ਦੀਆਂ ਤਾਰਾਂ ਜੁੜੀਆਂ ਹੋਈਆਂ ਹਨ।

ਇੱਥੇ ਦੱਸ ਦੇਈਏ ਕਿ ਬੀਤੀ ਰਾਤ ਇਨ੍ਹਾਂ ਬਦਮਾਸ਼ਾਂ ਨੇ ਦੋ ਥਾਵਾਂ ਤੇ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ। ਇਹ ਦੋਵੇਂ ਰਾਜਪੁਰਾ-ਪਟਿਆਲਾ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਇਕ ਸ਼ਰਾਬ ਦੇ ਠੇਕੇ ‘ਤੇ ਬੀਤੀ ਦੇਰ ਰਾਤ ਗੋਲੀਬਾਰੀ ਦੀਆਂ 2 ਘਟਨਾਵਾਂ ‘ਚ ਸ਼ਾਮਲ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਸਰਗਰਮ ਹੋ ਗਈ ਸੀ। ਇਸ ਦੇ ਚੱਲਦਿਆਂ ਦੋਵੇਂ ਬਦਮਾਸ਼ ਜਦੋਂ ਮੋਹਾਲੀ ਤੋਂ ਆ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਿਆ। ਪਰ ਗ੍ਰਿਫ਼ਤਾਰੀ ਤੋਂ ਬਚਣ ਲਈ ਦੋਹਾਂ ਗੈਂਗਸਟਰਾਂ ਨੇ ਪੰਜਾਬ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਪਾਰਟੀ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਇਕ ਗੈਂਗਸਟਰ ਦੇ ਪੈਰ ‘ਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਮੌਕੇ ਤੇ ਐਂਬੂਲੈਂਸ ਵੀ ਪਹੁੰਚ ਗਈ ਹੈ।

ਦੱਸਣਯੋਗ ਹੈ ਕਿ ਏ. ਜੀ. ਟੀ. ਐੱਫ. ਨੇ ਪਟਿਆਲਾ ਪੁਲਸ ਨਾਲ ਮਿਲ ਕੇ ਇਸ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ।ਇਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਿਲ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਡੀਜੀਪੀ ਪੰਜਾਬ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾਇਆ ਹੈ।