Connect with us

Punjab

ਪੰਜਾਬ ਕਾਂਗਰਸ ‘ਚ ਕਲੇਸ਼ ਨਹੀਂ ਹੋਇਆ ਖਤਮ, ਸਿੱਧੂ ‘ਤੇ ਨਰਾਜ਼ ਬਾਜਵਾ

Published

on

20 ਦਸੰਬਰ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਹੈ। ਹਾਲ ਹੀ ‘ਚ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ 25 ਸਾਲਾਂ ਤੋਂ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ-ਨਾਲ ਕਾਂਗਰਸ ਦੇ ਮੁੱਖ ਮੰਤਰੀਆਂ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਸੀ। ਹੁਣ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਆਪਣੇ ਇਸ ਬਿਆਨ ‘ਤੇ ਗੁੱਸੇ ‘ਚ ਹਨ।