Punjab
CM ਭਗਵੰਤ ਮਾਨ ਦਾ ਪੰਜਾਬ ਵਾਸੀਆਂ ਨੂੰ ਤੋਹਫਾ

PATIALA : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਪਹਿਲਾ ਬੁਟੀਕ ਹੋਟਲ ਖੋਲ੍ਹਿਆ ਜਾਵੇਗਾ। ਪਟਿਆਲਾ ਦੇ ਕਿਲਾ ਮੁਬਾਰਕ ‘ਚ ਬਣਿਆ ਹੋਟਲ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ । ਸੀਐਮ ਮਾਨ ਵੱਲੋਂ ਫਰਵਰੀ ਮਹੀਨੇ ‘ਰੰਗਲਾ ਪੰਜਾਬ’ ਤਿਉਹਾਰ ਮਨਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ ।
ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਦਸੰਬਰ ਨੂੰ ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇੱਥੇ ਸੈਰ-ਸਪਾਟਾ ਤੇ ਸੱਭਿਆਚਾਰਕ ਪ੍ਰੋਮੋਸ਼ਨ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਟਲ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਹ ਆਪਣੇ ਆਰਾਮ, ਮਹਿਮਾਨ-ਨਿਵਾਜ਼ੀ ਅਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ।ਉਨ੍ਹਾ ਕਿਹਾ ਕਿ ਇਹ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪ੍ਰੋਗਰਾਮਾਂ ਲਈ ਇੱਕ ਪਸੰਦੀਦਾ ਸਥਾਨ ਬਣੇਗਾ।ਇਸ ਮੌਕੇ ਇੱਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾ ਕਿਹਾ ਕਿ ਇਸ ਸੰਬੰਧੀ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।