National
CM ਅਹੁਦੇ ਤੋਂ Delhi ਦੇ CM Arvind Kejriwal ਦੇਣਗੇ ਅਸਤੀਫ਼ਾ
DELHI CM ARVIND KEJRIWAL : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ। ਦਿੱਲੀ ਭਰ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਚਾਰ ਸੁਣਨ ਲਈ ਲੁਟੀਅਨ ਜ਼ੋਨ ਦੇ ਪੰਡਿਤ ਰਵੀ ਸ਼ੰਕਰ ਸ਼ੁਕਲਾ ਲੇਨ ਮਾਰਗ ਸਥਿਤ ਪਾਰਟੀ ਹੈੱਡਕੁਆਰਟਰ ਪਹੁੰਚੇ। ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ | ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਅਸਤੀਫੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ‘ਮੈਂ ਦੋ ਦਿਨ ਬਾਅਦ CM ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਿਹਾ ਹਾਂ |
ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ । ਉਨ੍ਹਾਂ ਕਿਹਾ, “ਮੈਂ ਦੋ ਦਿਨਾਂ ਬਾਅਦ ਕੁਰਸੀ ਛੱਡ ਦੇਵਾਂਗਾ। ਦੋ ਦਿਨਾਂ ਬਾਅਦ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਅਗਲੇ ਮੁੱਖ ਮੰਤਰੀ ਬਾਰੇ ਫ਼ੈਸਲਾ ਲਿਆ ਜਾਵੇਗਾ।”