National
CM ਬਣਨ ਤੋਂ ਬਾਅਦ ਆਤਿਸ਼ੀ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
DELHI CM ATISHI MARLENA : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਯਾਨੀ 14 ਅਕਤੂਬਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿੱਲੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ।
ਮੀਟਿੰਗ ਦਾ ਏਜੰਡਾ ਅਜੇ ਸਪੱਸ਼ਟ ਨਹੀਂ ਹੈ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਦੀ ਅਲਾਟਮੈਂਟ ਨੂੰ ਲੈ ਕੇ ਦਿੱਲੀ ਸਰਕਾਰ ਅਤੇ ਐੱਲ.ਜੀ. ਵਿਚਕਾਰ ਟਕਰਾਅ ਚੱਲ ਰਿਹਾ ਹੈ।
21 ਸਤੰਬਰ ਨੂੰ ਸੰਭਾਲਿਆ ਸੀ ਅਹੁਦਾ…
ਆਤਿਸ਼ੀ ਨੇ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਕਮਾਨ ਸੰਭਾਲ ਲਈ ਸੀ। ਸਹੁੰ ਚੁੱਕਣ ਦੇ ਨਾਲ ਹੀ ਉਹ ਦਿੱਲੀ ਦ ਤੀਜੀ ਮਹਿਲਾ ਮੁੱਖ ਮੰਤਰੀ ਬਣ ਗਏ ਹਨ । ਇੱਕ ਹੋਰ ਖਾਸ ਗੱਲ ਇਹ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੀਆਂ ਤਿੰਨ ਮਹਿਲਾ ਮੁੱਖ ਮੰਤਰੀਆਂ ਵਿੱਚੋਂ ਸਭ ਤੋਂ ਘੱਟ ਉਮਰ ਦੀ ਮਹਿਲਾ ਸੀ.ਐਮ. ਆਤਿਸ਼ੀ ਨੂੰ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਹੁੰ ਚੁਕਾਈ।