Connect with us

Punjab

CM ਭਗਵੰਤ ਮਾਨ ਦਾ ਵੱਡਾ ਬਿਆਨ

Published

on

ਅੰਮ੍ਰਿਤਸਰ ਏਅਰਪੋਰਟ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਹੋਏ ਡਿਪੋਰਟ ਪੰਜਾਬੀਆਂ ਨੂੰ ਲੈਣ ਪਹੁੰਚੇ ਸੀ । ਇਸ ਮੌਕੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਅਮਰੀਕਾ ਵਿਚੋਂ ਡਿਪੋਰਟ ਹੋ ਕੇ 119 ਵਿਅਕਤੀ ਆ ਰਹੇ ਹਨ ਅਤੇ ਇਸ ਵਿੱਚ 67 ਪੰਜਾਬੀ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਵਿਚੋਂ ਕੱਢੇ ਹੋਏ ਸਾਰੇ ਭਾਰਤੀਆਂ ਲਈ ਖਾਣੇ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਯਾਤਰੀਆਂ ਨੂੰ ਰੋਟੀ ਖੁਵਾ ਕੇ ਹੀ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਹ ਧਰਤੀ ਉਹ ਹੈ ਜਿੱਥੇ ਹਮੇਸ਼ਾ ਲੰਗਰ ਚੱਲਦੇ ਰਹਿੰਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਮਰੀਕਾ ਦਾ ਜਹਾਜ਼ ਅੰਮ੍ਰਿਤਸਰ ਉਤਾਰਨਾ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਨਗਰੀ ਨੂੰ ਹੀ ਕਿਉਂ ਡਿਪੋਰਟੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਹੀ ਜਹਾਜ਼ ਉਤਾਰਨ ਲਈ ਕਿਉਂ ਚੁਣਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਹਾਜ਼ ਕਿਸੇ ਹੋਰ ਸੂਬੇ ਵਿਚ ਵੀ ਉਤਾਰਿਆ ਜਾ ਸਕਦਾ ਸੀ। ਸੀਐੱਮ ਮਾਨ ਨੇ ਕਿਹਾ ਹੈਕਿ ਪਾਕਿਸਤਾਨ ਦਾ ਬਾਰਡਰ ਨੇੜੇ ਹੈ ਇਸ ਲਈ ਇੱਥੇ ਜਹਾਜ਼ ਉਤਾਰਨਾ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ।

ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਨੂੰ ਆਪਣਾ ਜਹਾਜ਼ ਭੇਜ ਕੇ ਭਾਰਤੀਆਂ ਨੂੰ ਲਿਆਉਣਾ ਚਾਹੀਦਾ ਸੀ।