ENTERTAINMENT
CM ਭਗਵੰਤ ਮਾਨ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਜਤਾਇਆ ਦੁੱਖ
ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਪੂਰੇ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਹੋਇਆ ਹੈ। ਕਈ ਦਿਨਾਂ ਤੋਂ ਇਲਾਜ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਹੁਣ ਤਕ ਉਨ੍ਹਾਂ ਨੇ ਕਈ ਵੱਡੀਆਂ ਫ਼ਿਲਮਾਂ ਕਰ ਲਈਆਂ ਹਨ।
‘ਮੇਲ ਕਰਾਦੇ ਰੱਬਾ’, ‘ਜੱਟ ਐਂਡ ਜੂਲੀਅਟ’, ‘ਕੈਰੀ ਆਨ ਜੱਟਾ’, ‘ਗੋਲਕ ਬੁਗਨੀ ਬੈਂਕ ਤੇ ਬਟੂਆ ਵਰਗੀਆਂ ਕਈ ਹਿੱਟ ਫਿਲਮਾਂ ਲਈ ਜਾਣੇ ਜਾਂਦੇ ਪੰਜਾਬੀ ਅਦਾਕਾਰ-ਕਾਮੇਡੀਅਨ ਜਸਵਿੰਦਰ ਭੱਲਾ ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਰ ਗਏ ਹਨ।
CM MANN ਨੇ ਕੀਤਾ ਟਵੀਟ
ਲਿਖਿਆ ‘’ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..’’![]()
