Punjab
CM ਭਗਵੰਤ ਮਾਨ ਨੇ ਦੀਵਾਲੀ ਦੇ ਤਿਓਹਾਰ ਦੀ ਦਿੱਤੀ ਵਧਾਈ
ਅੱਜ ਦੇਸ਼ ਭਰ ‘ਚ ਦੀਵਾਲੀ ਦਾ ਤਿਓਹਾਰ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਓਹਾਰ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ “ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।”
