Punjab
CM ਭਗਵੰਤ ਮਾਨ ਨੇ ਯੋਗ ਦਿਵਸ ‘ਤੇ ਟਵੀਟ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

INTERNATIONAL YOGA DAY : ਦੇਸ਼ ਭਰ ਵਿੱਚ ਲੋਕਾਂ ਵੱਲੋਂ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਅੰਤਰਰਾਸ਼ਟਰੀ ਯੋਗ ਦਿਵਸ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਹੈੱਡਕੁਆਰਟਰ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਯੋਗਾ ਕੈਂਪ ਲਗਾਇਆ ਗਿਆ, ਜਿਸ ‘ਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਯੋਗ ਦਿਵਸ ‘ਤੇ CM ਭਗਵੰਤ ਨੇ ਕੀਤਾ ਟਵੀਟ…
ਯੋਗ ਦਿਵਸ ਮੌਕੇ ਸੀ.ਐਮ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਆਓ, ਆਪਣੇ ਜੀਵਨ ਵਿੱਚ ਨਵੀਂ ਊਰਜਾ ਅਤੇ ਤੰਦਰੁਸਤੀ ਬਣਾਈ ਰੱਖਣ ਲਈ ਯੋਗ ਨੂੰ ਅਪਣਾਈਏ।